ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ ।
ਮਾਂ ਬੋਲੀ ਪੰਜਾਬੀ ਦਾ,ਮੈਂ ਕਰਜ਼ਦਾਰ ਹਾਂ ॥
•ਮੇਰੀ ਕਲਮ ਹਰਿਆਈ ਗਾਂ ਵਾਂਗਰਾਂ,ਚਰਦੀ ਰਹਿੰਦੀ ਹੈ ।
ਲੱਚਰਤਾ ਦੇ ਰੰਗ ,ਗੀਤਾਂ ਵਿੱਚ ,ਭਰਦੀ ਰਹਿੰਦੀ ਹੈ ।
ਮੈਂ ਮਾਰ ਚੁੱਕਾ ਜ਼ਮੀਰ ਆਪਣੀ ,ਵਾਰ ਵਾਰ ਹਾਂ ।
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ ।
ਮਾਂ ਬੋਲੀ ਪੰਜਾਬੀ ਦਾ ,ਮੈਂ ਕਰਜ਼ਦਾਰ ਹਾਂ ॥
•ਮੈਂ ਫੋਕੀ ਸ਼ੋਹਰਤ ਪਾਉਣ ਲਈ ,ਕੁੱਝ ਹੋਛੇ ਗੀਤ ਲਿਖੇ ,
ਹਲਕੇ ਵਿਸ਼ਿਆਂ ਉਪਰ , ਸਭ ਹੀ ਬੇਪ੍ਰਤੀਤ ਲਿਖੇ ,
ਇਸ ਵਹਿਸ਼ੀਆਨਾ ਸੋਚ ਲਈ ,ਮੈਂ ਸ਼ਰਮਸਾਰ ਹਾਂ ।
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ ।
ਮਾਂ ਬੋਲੀ ਪੰਜਾਬੀ ਦਾ ,ਮੈਂ ਕਰਜ਼ਦਾਰ ਹਾਂ ॥
•ਮੈਂ ਕਲਮ ਨਾਲ ਸਭ ਰਿਸ਼ਤੇ ਨਾਤੇ ,ਦੂਸ਼ਿਤ ਕਰ ਦਿੱਤੇ ।
ਵਿਦਿਆ ਦੇ ਜੋ ਮੰਦਿਰ ,ਉਹ ਪ੍ਰਦੂਸ਼ਿਤ ਕਰ ਦਿੱਤੇ ।
ਵਿਦਿਆ ਪਰਉਪਕਾਰੀ ਦਾ ,ਮੈਂ ਗੁਨਹਗਾਰ ਹਾਂ ।
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ ।
ਮਾਂ ਬੋਲੀ ਪੰਜਾਬੀ ਦਾ ,ਮੈਂ ਕਰਜ਼ਦਾਰ ਹਾਂ ॥
•ਨਜ਼ਰ ਮੇਰੀ ਨੂੰ ,ਧੀਆਂ ਭੈਣਾਂ ਦੇ ਵਿੱਚ ਹੀਰ ਦਿਖੀ ।
ਸਾਊ ਪੰਜਾਬਣ ਕੁੜੀ ਵੀ ਮੈਂ ,ਆਪਣੀ ਮਾਸ਼ੂਕ ਲਿਖੀ ।
ਨਾਰੀ ਜਾਤ ਦਾ ਭੁੱਲ ਗਿਆ ,ਕਰਨਾ ਸਤਿਕਾਰ ਹਾਂ ।
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ ।
ਮਾਂ ਬੋਲੀ ਪੰਜਾਬੀ ਦਾ ,ਮੈਂ ਕਰਜ਼ਦਾਰ ਹਾਂ ॥
•ਕਰਜ਼ੇ ਹੇਠਾਂ ਦੱਬੇ ਕਿਸਾਨ , ਬਦਮਾਸ਼ ਵਿਖਾਉਂਦਾ ਰਿਹਾ ।
ਬੰਬੂਕਾਟਾਂ ’ਤੇ ਚਾੜ੍ਹ , ਰਾਂਝੇ ਦੇ ਯਾਰ ਬਣਾਉਂਦਾ ਰਿਹਾ ।
ਚੰਡੀਗੜ੍ਹ ਦੀਆਂ ਸੈਰਾਂ ਤੋਂ ਨਾ ,ਨਿਕਲਿਆਂ ਬਾਹਰ ਹਾਂ ।
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ ।
ਮਾਂ ਬੋਲੀ ਪੰਜਾਬੀ ਦਾ ,ਮੈਂ ਕਰਜ਼ਦਾਰ ਹਾਂ ॥
•ਨੌਜਵਾਨਾਂ ਨੂੰ ਮੈਂ ,ਮਿਰਜ਼ਾ ਯਾਦ ਕਰਾਉਂਦਾ ਰਿਹਾ ।
ਹਿੱਕ ਦੇ ਜ਼ੋਰ ਕੱਢਕੇ ਲੈ ਜਾਓ ,ਸਭ ਸਿਖਾਉਂਦਾ ਰਿਹਾ ।
ਇੱਜ਼ਤਾਂ ਦਾ ਮੁੱਲ ਭੁੱਲਣ ਵਾਲਾ ,ਮੈਂ ਗਦਾਰ ਹਾਂ ।
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ ।
ਮਾਂ ਬੋਲੀ ਪੰਜਾਬੀ ਦਾ , ਮੈਂ ਕਰਜ਼ਦਾਰ ਹਾਂ ॥
•ਵਿਆਹੀਆਂ ਵਰ੍ਹੀਆਂ ਕੁੜੀਆਂ ਦੇ ਮੈਂ , ਸਹੁਰੇ ਘਰ ਵੜਿਆ ।
ਸੁਹਾਗ - ਸੁਹਾਗਣ ਵਾਲਾ ਰਿਸ਼ਤਾ , ਮੂਲ ਨਹੀਂ ਪੜ੍ਹਿਆ ।
ਲਿਖਦਾ ਰਿਹਾ ਵਿੱਚ ਗੀਤਾਂ ਦੇ , ਕੈਸੇ ਕਿਰਦਾਰ ਹਾਂ ।
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ ।
ਮਾਂ ਬੋਲੀ ਪੰਜਾਬੀ ਦਾ , ਮੈਂ ਕਰਜ਼ਦਾਰ ਹਾਂ ॥
•ਲੋਕਾਂ ਦੇ ਦੁੱਖ਼ ਦਰਦ , ਲਿਖਣ ਨੂੰ ਵਿਸ਼ੇ ਹਜ਼ਾਰਾਂ ਸੀ ।
ਦਾਜ ਦੀ ਬਲੀ ਚੜ੍ਹਦੀਆਂ ਅੱਜ ਵੀ ,ਲੱਖ਼ ਮੁਟਿਆਰਾਂ ਸੀ ।
ਧੀਆਂ ਵਾਸਤੇ ਲਿਖ ਸਕਦਾ ,ਮੈਂ ਅੱਖਰ ਚਾਰ ਹਾਂ ।
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ ।
ਮਾਂ ਬੋਲੀ ਪੰਜਾਬੀ ਦਾ , ਮੈਂ ਕਰਜ਼ਦਾਰ ਹਾਂ ॥
•ਕਲਮ ਗਰਕ ਗਈ ਮੇਰੀ ,ਹੁਣ ਤਾਂ ਬਿਲਕੁਲ ਗਰਕ ਗਈ ।
ਦਿਸ਼ਾਹੀਣ ਹੋ ਗਈ ,ਦਿਸ਼ਾ ਤੋਂ ਕੋਹਾਂ ਜ਼ਰਕ ਗਈ ।
ਖ਼ੁਦ ਵੀ ਰਸਤਿਓਂ ਭਟਕ ਗਿਆ ,ਰਾਹੀ ਲਾਚਾਰ ਹਾਂ ।
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ ।
ਮਾਂ ਬੋਲੀ ਪੰਜਾਬੀ ਦਾ , ਮੈਂ ਕਰਜ਼ਦਾਰ ਹਾਂ ॥
•ਮੁਆਫ਼ ਕਰੀਂ ਵੇ ਲੋਕਾ , ਮੈਨੂੰ ਕੇਰਾਂ ਮੁਆਫ਼ ਕਰੀਂ ।
ਚੰਗਾਂ ਲਿਖੇ ‘ਘੁਮਾਣ’ , ਜੋ ਮਾੜੇ ਪੰਨੇ ਸਾਫ਼ ਕਰੀਂ ।
ਸੌੜੀ ਸੋਚ ਦਾ ਹਾਮੀਂ , ਸੋਚੋਂਖੂਣਾ ਬਿਮਾਰ ਹਾਂ ।
ਮੇਰਿਓ ਲੋਕੋ ! ਮੈਂ ਪੰਜਾਬੀ ਗੀਤਕਾਰ ਹਾਂ ।
ਮਾਂ ਬੋਲੀ ਪੰਜਾਬੀ ਦਾ ,ਮੈਂ ਕਰਜ਼ਦਾਰ ਹਾਂ ॥
ਲੇਖਕ : ਜਰਨੈਲ ਘੁਮਾਣ
Written By : Jarnail Ghuman
ਮੋਬਾਇਲ ਨੰਬਰ : +91-98885-05577
E MAIL :ghuman5577@yahoo.com
*********************************
Key Words about jarnail ghuman search : punjabi geet- sangeet, punjabi song/ songs,deshi punjabi song, punjabi music, punjabi Films ,sada punjab,apna punjab, mera punjab , rangla punjab,jatt punjabi, sher punjabi, punjabi jokes .punjabi virsa ,punjab news, punjabi articles, punjabi stories, punjabi books, aapna punjab.com
ਬਚਾਓ ਪੰਜਾਬੀ , ਅਪਨਾਓ ਪੰਜਾਬੀ ਬੋਲੀ ਨੂੰ , ਲੱਗ ਪਈ ਹੁਣ ਦਰਦ ਨਾਲ ਕੁਰਲਾਣ ਪੰਜਾਬੀ ਹੈ । ਚੁੱਪ ਹੈ ਮਾਂ ਖ਼ੁਦ ਆਪਣਿਆਂ ਨੂੰ ਕੀ ਆਖੇ , ਉਂਝ ਅੰਦਰੋ ਅੰਦਰੀ ਹੋ ਗਈ ਲਹੂ ਲੁਹਾਣ ਪੰਜਾਬੀ ਹੈ । ਆਪਣੇ ਘਰ ਵਿੱਚ ਬੇਕਦਰੀ ਦੀ ਮਾਰ ਪਈ , ਦੁਨੀਆਂ ਭਰ ਵਿੱਚ ਖੱਟ ਗਈ ਸਨਮਾਨ ਪੰਜਾਬੀ ਹੈ । ਹੁਣ ਮੁਲਕ ਬੇਗ਼ਾਨੇ ਜਾ ਕੇ ਵੱਸਦੀ ਜਾਂਦੀ ਹੈ , ਆਪਣੇ ਮੁਲਕ ਵਿੱਚ ਬਣ ਚੱਲੀ ਮਹਿਮਾਨ ਪੰਜਾਬੀ ਹੈ । ਫਖ਼ਰ ਹੈ ਮੈਨੂੰ ਮੇਰੇ ਪੰਜਾਬੀ ਵੀਰਾਂ 'ਤੇ , ਫਖ਼ਰ ਆਪਣੇ 'ਤੇ 'ਜਰਨੈਲ ਘੁਮਾਣ' ਪੰਜਾਬੀ ਹੈ ॥
Monday, June 6, 2011
Subscribe to:
Posts (Atom)